ListVideo

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਨਵੀਨ, ਬੁਢਲਾਡਾ

ਰੇਲਵੇ ਰੋਡ, ਬੁਢਲਾਡਾ -151502

             ਇਹ ਗੁਰਦੁਆਰਾ ਸਾਹਿਬ ਬੁਢਲਾਡਾ ਸ਼ਹਿਰ ਦੇ ਬਿਲਕੁਲ ਵਿਚਕਾਰ ਸਥਿਤ ਹੈ  ਇਸ ਗੁਰਦੁਆਰਾ ਸਾਹਿਬ ਵਿਖੇ ਸਵੇਰ ਦੇ ਟਾਈਮ ਪੰਜ ਬਾਣੀਆ ਦੇ ਪਾਠ ਅਤੇ ਕੀਰਤਨ ਦੀਵਾਨ ਅਤੇ ਸ਼ਾਮ ਨੂੰ ਰਹਿਰਾਸ ਸਾਹਿਬ ਦਾ ਪਾਠ ਅਤੇ ਕੀਰਤਨ ਦਰਬਾਰ ਸਜਾਏ ਜਾਂਦੇ ਹਨ ਤੇ ਸਿੱਖ ਸੰਗਤਾਂ ਸਵੇਰ ਸਾਮ ਨਤਮਸਤਕ ਹੋ ਕੇ ਗੁਰਬਾਣੀ ਦਾ ਅਨੰਦ ਮਾਣਦੀਆ ਹਨ ਇਸ ਗੁਰੂ ਘਰ ਵਿੱਚ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਕਾਸ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਪੰਜਵੇ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸਹੀਦੀ ਦਿਹਾੜਾ ਵੀ ਮਨਾਇਆ ਜਾਂਦਾ ਹੈ ਇਹਨਾਂ ਗੁਰੂ ਸਾਹਿਬਾਨਾਂ ਦੇ ਮਹਾਨ ਅਲੌਕਿਕ ਨਗਰ ਕੀਰਤਨ ਸਜਾਏ ਜਾਂਦੇ ਹਨ ਅਤੇ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆ ਕੱਢੀਆ ਜਾਂਦੀਆਂ ਹਨ ਇਸੇ ਤਰਾਂ ਗੁਰੂਆ ਦੇ ਪ੍ਕਾਸ਼ ਦਿਹਾੜੇ, ਸਹੀਦੀ ਦਿਹਾੜੇ, ਗੁਰਤਾਗੱਦੀ ਦਿਵਸ, ਛੋਟੇ ਸਾਹਿਬਜਾਦਿਆ ਅਤੇ ਵੱਡੇ ਸਾਹਿਬਜਾਦਿਆ ਅਤੇ ਮਾਤਾ ਗੁੱਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ, ਬਾਬਾ ਦੀਪ ਸਿੰਘ ਜੀ ਦਾ ਪ੍ਕਾਸ਼ ਦਿਹਾੜਾ, ਸਹੀਦੀ ਦਿਹਾੜਾ ਵੀ ਮਨਾਇਆ ਜਾਂਦਾ ਹੈ ਇਸ ਗੁਰਦੁਆਰਾ ਸਾਹਿਬ ਵਿੱਚ ਉੱਚ ਕੋਟੀ ਦਾ ਰਾਗੀ ਜਥਾ ਭਾਈ ਸੁਰਜੀਤ ਸਿੰਘ, ਭਾਈ ਗੁਰਚਰਨ ਸਿੰਘ ਅਤੇ ਭਾਈ ਸੰਤੋਖ ਸਿੰਘ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਵਾਲੇ ਹਜੂਰੀ ਰਾਗੀ ਦੀ ਸੇਵਾ ਨਿਭਾ ਰਹੇ ਹਨ, ਜੋ ਕਿ ਬਾਹਰਲੇ ਦੇਸ ਵਿੱਚ ਵੀ ਕੀਰਤਨ ਦੀ ਸੇਵਾ ਨਿਭਾ ਚੁੱਕੇ ਹਨ ਇਸ ਗੁਰੂ ਘਰ ਵਿਖੇ ਸੰਗਤਾਂ ਦੋਨੋ ਟਾਈਮ ਗੁਰੂ ਸਾਹਿਬ ਦੇ ਦਰਸ਼ਨ ਦੀਦਾਰੇ ਕਰਦੀਆ ਹਨ